spot_img
Homeਮਾਝਾਗੁਰਦਾਸਪੁਰਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਕੋਵਿਡ ਟੀਕਾਕਰਨ ਮੁਹਿੰਮ ’ਚ ਸਹਿਯੋਗ ਦੇਣ...

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਕੋਵਿਡ ਟੀਕਾਕਰਨ ਮੁਹਿੰਮ ’ਚ ਸਹਿਯੋਗ ਦੇਣ ਦੀ ਅਪੀਲ

ਬਟਾਲਾ, 8 ਫਰਵਰੀ (ਮੁਨੀਰਾ ਸਲਾਮ ਤਾਰੀ) –  ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਜ਼ਿਲ੍ਹੇ ਵਿੱਚ ਕੋਵਿਡ ਸੁਰੱਖਿਅਤ ਚੋਣ ਮਾਹੌਲ ਸਿਰਜਣ ਲਈ ਚੋਣ ਸਟਾਫ਼, ਆਮ ਲੋਕਾਂ ਅਤੇ ਰਾਜਨੀਤਿਕ ਪਾਰਟੀਆਂ ਦੇ ਸਮਰਥਕਾਂ ਨੂੰ ਕੋਵਿਡ ਤੋਂ ਬਚਾਅ ਲਈ ਆਪਣਾ ਟੀਕਾਕਰਨ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ। ਉਨਾਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਵੀ ਕੋਵਿਡ ਟੀਕਾਕਰਨ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉਹਨਾਂ ਚੋਣ ਪ੍ਰਕਿਰਿਆ ਵਿੱਚ ਲੱਗੇ ਸਟਾਫ਼ ਨੂੰ ਵੀ ਅਪੀਲ ਕੀਤੀ ਕਿ ਕੋਵਿਡ ਵੈਕਸੀਨ ਦੀ ਪ੍ਰੀਕਾਸ਼ਨਰੀ ਡੋਜ਼ ਜ਼ਰੂਰ ਲਗਵਾਉਣ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੋਣ ਕਮਿਸ਼ਨ ਨੇ ਕੋਵਿਡ ਦੇ ਇਸ ਅਸੁਰੱਖਿਅਤ ਵਿਵਹਾਰ ਨੂੰ ਦੇਖਦੇ ਹੋਏ, ਜਿੱਥੇ ਵੋਟਰਾਂ ਲਈ ਮਤਦਾਨ ਦੌਰਾਨ ਠੋਸ ਪ੍ਰਬੰਧ ਕੀਤੇ ਹਨ, ਉੱਥੇ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀ ਸਮੁੱਚੇ ਚੋਣ ਸਟਾਫ਼ ਅਤੇ ਜ਼ਿਲ੍ਹੇ ਦੇ ਲੋਕਾਂ ਦੀ ਕੋਵਿਡ ਤੋਂ ਸੁਰੱਖਿਆ ਲਈ ਜ਼ਿਲ੍ਹੇ ਵਿੱਚ ਟੀਕਾਕਰਨ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਂਦੀ ਗਈ ਹੈ।

ਉਹਨਾਂ ਦੱਸਿਆ ਕਿ ਜ਼ਿਲੇ ਵਿੱਚ ਟੀਕਾਕਰਨ ਦੇ ਟੀਚੇ ਨੂੰ ਵਧਾਉਣ ਦੇ ਨਾਲ-ਨਾਲ ਕੋਵਿਡ ਟੈਸਟ ਕਰਨ ਲਈ ਸੈਂਪਲਿੰਗ ਕਰਨ ਵਿੱਚ ਵੀ ਤੇਜ਼ੀ ਲਿਆਂਦੀ ਜਾ ਰਹੀ ਹੈ। ਉਨਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਇਸ ਗੱਲ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਕਿ 15 ਤੋਂ 18 ਸਾਲ ਵਰਗ ਅਤੇ 18 ਸਾਲ ਤੋਂ ਉੱਪਰ ਉਮਰ ਵਰਗ ਦੇ ਸਾਰੇ ਲੋਕਾਂ ਦਾ ਕੋਵਿਡ ਟੀਕਾਕਰਨ ਕੀਤਾ ਜਾਵੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੈਕਸੀਨੇਸ਼ਨ ਮੁਹਿੰਮ ਦੌਰਾਨ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments