spot_img
Homeਮਾਝਾਗੁਰਦਾਸਪੁਰਕੋਰੋਨਾ ਵੈਕਸੀਨੇਸ਼ਨ ਮੁਹਿੰਮ ਨੂੰ ਬਟਾਲਾ ਸ਼ਹਿਰ ਵਿੱਚ ਮਿਲ ਰਿਹਾ ਭਰਵਾਂ ਹੁੰਗਾਰਾ

ਕੋਰੋਨਾ ਵੈਕਸੀਨੇਸ਼ਨ ਮੁਹਿੰਮ ਨੂੰ ਬਟਾਲਾ ਸ਼ਹਿਰ ਵਿੱਚ ਮਿਲ ਰਿਹਾ ਭਰਵਾਂ ਹੁੰਗਾਰਾ

ਬਟਾਲਾ, 9 ਫਰਵਰੀ (ਮੁਨੀਰਾ ਸਲਾਮ ਤਾਰੀ) – ਕੋਰੋਨਾ ਮਹਾਂਮਾਰੀ ੳੇੁੱਪਰ ਫ਼ਤਹਿ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰੋ-ਘਰੀ ਜਾ ਕੇ ਕੋਵਿਡ ਵੈਕਸੀਨ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ ਤਾਂ ਜੋ ਇੱਕ ਵੀ ਯੋਗ ਵਿਅਕਤੀ ਵੈਕਸੀਨ ਤੋਂ ਬਿਨਾ ਨਾ ਰਹੇ।

ਬਟਾਲਾ ਸ਼ਹਿਰ ਵਿੱਚ ਵੀ ਵੈਕਸੀਨੇਸ਼ਨ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਲੋਕ ਕੋਵਿਡ ਵੈਕਸੀਨ ਲਗਾਉਣ ਲਈ ਖੁਦ ਅੱਗੇ ਆ ਰਹੇ ਹਨ। ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਕਿ ਵੈਕਸੀਨੇਸ਼ਨ ਦੇ 100 ਫੀਸਦੀ ਟੀਚੇ ਨੂੰ ਪੂਰਾ ਕਰਨ ਲਈ ਪ੍ਰਸ਼ਾਸਨ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਵੇਖਣ ਵਿੱਚ ਪਾਇਆ ਗਿਆ ਸੀ ਕਿ ਬਟਾਲਾ ਸ਼ਹਿਰ ਵਿੱਚ ਕੁਝ ਲੋਕ ਅਜਿਹੇ ਰਹਿ ਗਏ ਸਨ ਜਿਨ੍ਹਾਂ ਨੇ ਅਜੇ ਤੱਕ ਵੈਕਸੀਨ ਨਹੀਂ ਲਗਵਾਈ ਸੀ। ਪ੍ਰਸ਼ਾਸਨ ਨੇ ਅਜਿਹੇ ਸਾਰੇ ਲੋਕਾਂ ਤੱਕ ਪਹੁੰਚ ਕਰਨ ਲਈ ਵਿਸ਼ੇਸ਼ ਟੀਮਾਂ ਗਠਤ ਕਰਕੇ ਉਨ੍ਹਾਂ ਦੇ ਘਰਾਂ ਤੱਕ ਪਹੁੰਚ ਕਰਨ ਦੀ ਨੀਤੀ ਬਣਾਈ। ਬੀਤੇ ਕੁਝ ਦਿਨਾਂ ਤੋਂ ਸਿਹਤ ਵਿਭਾਗ ਅਤੇ ਬੀ.ਐੱਲ.ਓਜ਼ ਦੀਆਂ ਸਾਂਝੀਆਂ ਟੀਮਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਪ੍ਰੇਰਿਤ ਕਰਕੇ ਕੋਵਿਡ ਵੈਕਸੀਨ ਦੀ ਡੋਜ਼ ਲਗਾਈ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਵਿਡ ਮਹਾਂਮਾਰੀ ਨੂੰ ਠੱਲ ਪਾਉਣ ਲਈ ਵੈਕਸੀਨ ਬਹੁਤ ਹੀ ਕਾਰਗਰ ਹਥਿਆਰ ਹੈ। ਉਨ੍ਹਾਂ ਕਿਹਾ ਕਿ ਸਿਹਤ ਮਾਹਿਰਾਂ ਨੇ ਆਪਣੀ ਖੋਜ਼ ਵਿੱਚ ਪਾਇਆ ਹੈ ਕਿ ਵੈਕਸੀਨ ਲਗਾਉਣ ਵਾਲੇ ਵਿਅਕਤੀਆਂ ਉੱਪਰ ਕੋਰੋਨਾ ਬੇਅਸਰ ਹੈ। ਉਨ੍ਹਾਂ ਕਿਹਾ ਕਿ 15 ਸਾਲ ਤੋਂ ਉੱਪਰ ਦੀ ਉਮਰ ਦੇ ਸਾਰੇ ਨੌਜਵਾਨਾਂ, ਵਿਅਕਤੀਆਂ, ਬਜ਼ੁਰਗਾਂ ਅਤੇ ਔਰਤਾਂ ਲਈ ਵੈਕਸੀਨ ਲਗਾਉਣੀ ਬੇਹੱਦ ਜਰੂਰੀ ਹੈ। ਉਨ੍ਹਾਂ ਕਿਹਾ ਕਿ ਜਿਸ ਵਿਅਕਤੀ ਨੇ ਅਜੇ ਤੱਕ ਵੈਕਸੀਨ ਨਹੀਂ ਲਗਵਾਈ, ਉਹ ਬਿਨ੍ਹਾਂ ਹੋਰ ਦੇਰੀ ਕੀਤਿਆਂ ਆਪਣੀ ਵੈਕਸੀਨ ਡੋਜ਼ ਲਗਵਾ ਲਏ

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments