spot_img
Homeਮਾਝਾਗੁਰਦਾਸਪੁਰਫਤਹਿਜੰਗ ਸਿੰਘ ਬਾਜਵਾ ਦੀਆਂ ਤਾਬੜਤੋੜ ਮੀਟਿੰਗਾਂ ਨੇ ਉਡਾਈ ਵਿਰੋਧੀਆਂ ਦੀ ਨੀਂਦ

ਫਤਹਿਜੰਗ ਸਿੰਘ ਬਾਜਵਾ ਦੀਆਂ ਤਾਬੜਤੋੜ ਮੀਟਿੰਗਾਂ ਨੇ ਉਡਾਈ ਵਿਰੋਧੀਆਂ ਦੀ ਨੀਂਦ

ਬਟਾਲਾ, 9 ਫਰਵਰੀ (ਮੁਨੀਰਾ ਸਲਾਮ ਤਾਰੀ): ਇਕ ਪਾਸੇ ਜਿੱਥੇ ਸਾਰੇ ਰਾਜਨੀਤਿਕ ਦਲ ਆਪਣੀ-ਆਪਣੀ ਪਾਰਟੀ ਦੀਆਂ ਨੀਤੀਆਂ ਲੋਕਾਂ ਤੱਕ ਪਹੰੁਚਾ ਰਹੇ ਹਨ, ਉਥੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਫਤਹਿਜੰਗ ਸਿੰਘ ਬਾਜਵਾ ਵੱਲੋਂ ਕੀਤੀਆਂ ਜਾ ਰਹੀਆਂ ਤਾਬੜਤੋੜ ਮੀਟਿੰਗਾਂ ਨੇ ਵਿਰੋਧੀਆਂ ਦੀ ਨੀਂਦ ਉਡਾ ਦਿੱਤੀ ਹੈ। ਇਨ੍ਹਾਂ ਮੀਟਿੰਗਾਂ ’ਚ ਜਿਥੇ ਲੋਕ ਵੱਡੀ ਗਿਣਤੀ ਵਿਚ ਫਤਹਿਜੰਗ ਸਿੰਘ ਬਾਜਵਾ ਦੇ ਵਿਚਾਰ ਸੁਨਣ ਲਈ ਪਹੁੰਚਦੇ ਹਨ, ਉਥੇ ਉਨ੍ਹਾਂ ਨੂੰ ਜਿੱਤ ਦਿਵਾਉਣ ਦੇ ਲਈ ਤੱਤਪਰ ਹਨ। ਅੱਜ ਜਿਥੇ ਬਟਾਲਾ ਦੇ ਪਿੰਡ ਲੋਹਚੱਪ ਵਿਖੇ ਫਤਹਿਜੰਗ ਸਿੰਘ ਬਾਜਵਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਿਸਾਨਾਂ ਦੇ ਹੱਕ ਵਿਚ ਜੋ ਕੰਮ ਕੀਤੇ ਜਾ ਰਹੇ ਹਨ, ਉਹ ਸ਼ਲਾਘਾਯੋਗ ਹਨ ਕਿਉਂਕਿ ਜਿਸ ਤਰ੍ਹਾਂ ਪ੍ਰਧਾਨ ਮੰਤਰੀ ਵੱਲੋਂ ਤਿੰਨਾਂ ਖੇਤੀ ਕਾਨੂੰਨਾਂ ਨੂੰ ਵਾਪਸ ਲਿਆ ਗਿਆ ਹੈ, ਉਥੇ ਕਿਸਾਨਾਂ ਦੇ ਲਈ ਐੱਮ.ਐੱਸ.ਪੀ ਤੇ ਹੋਰ ਕਈ ਵਾਅਦੇ ਵੀ ਕੀਤੇ ਹਨ ਜੋ ਕਿ ਕੇਂਦਰ ਸਰਕਾਰ ਪੂਰੇ ਕਰੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੀ 14 ਫਰਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲੰਧਰ ਵਿਖੇ ਭਾਰੀ ਜਨਸਭਾ ਨੂੰ ਸੰਬੋਧਨ ਕਰਨਗੇ ਜਿਸ ਵਿਚ ਕਿਸਾਨਾਂ ਅਤੇ ਸ਼ਹਿਰੀ ਵਰਗ ਦੇ ਲਈ ਅਹਿਮ ਐਲਾਨ ਕੀਤੇ ਜਾਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਭਾਰਤੀ ਜਨਤਾ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿੱਤਾ ਕੇ ਭਾਜਪਾ ਦੀ ਸਰਕਾਰ ਬਣਾਉਣ ਤਾਂ ਜੋ ਸਰਕਾਰ ਲੋਕਾਂ ਨੂੰ ਹਰ ਤਰ੍ਹਾਂ ਦੀ ਸੁਖ ਸਹੂਲਤ ਮੁਹੱਈਆ ਕਰਵਾ ਸਕੇ। ਇਸ ਮੌਕੇ ਉਨ੍ਹਾਂ ਦੇ ਨਾਲ ਐਡ. ਰਵਿੰਦਰ ਸ਼ਰਮਾ, ਗੁਰਜੰਟ ਸਿੰਘ ਜੰਟਾ, ਅਜੇ ਰਿਸ਼ੀ ਰਿੰਕੂ, ਨਰੇਸ਼ ਮਹਾਜਨ, ਸੁਰੇਸ਼ ਭਾਟੀਆ, ਹੀਰਾ ਵਾਲੀਆ, ਰੰਜਨ ਮਲਹੋਤਰਾ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜਰ ਸਨ।

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments