spot_img
Homeਮਾਝਾਗੁਰਦਾਸਪੁਰਜ਼ਿਲ੍ਹਾ ਸਵੀਪ ਟੀਮ ਵੱਲੋਂ ' ਆਪਣੇ ਬੂਥ ਨੂੰ ਜਾਣੋ ‘ ਪ੍ਰੋਗਰਾਮ ਤਹਿਤ...

ਜ਼ਿਲ੍ਹਾ ਸਵੀਪ ਟੀਮ ਵੱਲੋਂ ‘ ਆਪਣੇ ਬੂਥ ਨੂੰ ਜਾਣੋ ‘ ਪ੍ਰੋਗਰਾਮ ਤਹਿਤ ਬੂਥ ਨੰ:176 ਅਤੇ 177 ਸਰਕਾਰੀ ਪ੍ਰਾਇਮਰੀ ਸਕੂਲ ਚੀਮਾ ਖੁੱਡੀ ਵਿਖੇ ਵੋਟਰਾਂ ਨੂੰ ਕੀਤਾ ਜਾਗਰੂਕ *

 

ਕਾਦੀਆ 9 ਫ਼ਰਵਰੀ (ਮੁਨੀਰਾ ਸਲਾਮ ਤਾਰੀ)

*ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸਫ਼ਾਕ ਦੀਆਂ ਹਦਾਇਤਾਂ ਤੇ ਅਮਲ ਕਰਦਿਆਂ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਕਮ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਹਰਪਾਲ ਸਿੰਘ ਸੰਧਾਵਾਲੀਆ ਦੀ ਅਗਵਾਈ ਵਿੱਚ ਅੱਜ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਵਿਖੇ ਬੂਥ ਨੰ: 176 ਅਤੇ 177 ਸਰਕਾਰੀ ਪ੍ਰਾਇਮਰੀ ਸਕੂਲ ਚੀਮਾ ਖੁੱਡੀ ਵਿਖੇ ‘ਆਪਣੇ ਬੂਥ ਨੂੰ ਜਾਣੋ ‘ ਪ੍ਰੋਗਰਾਮ ਕਰਵਾਇਆਂ ਗਿਆ। ਸ੍ਰੀਮਤੀ ਰਾਜਬੀਰ ਕੌਰ ਬੀ. ਐੱਮ. ਪੰਜਾਬੀ ਬਲਾਕ ਸ੍ਰੀ ਹਰਗੋਬਿੰਦਪੁਰ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਵੋਟਰਾਂ ਨੂੰ ਬਿਨਾ ਕਿਸੇ ਲਾਲਚ ਤੇ ਬਿਨਾ ਭੇਦ-ਭਾਵ ਤੋਂ ਵੋਟ ਪਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸਫ਼ਾਕ ਦੀਆ ਹਦਾਇਤਾਂ ਤੇ ਅਮਲ ਕਰਦਿਆਂ ਜ਼ਿਲ੍ਹਾ ਸਵੀਪ ਟੀਮ ਵੱਲੋਂ ਜ਼ਿਲ੍ਹੇ ਦੇ 7 ਵਿਧਾਨ ਸਭਾ ਹਲਕਿਆਂ ਦੇ 25 ਬੂਥ , ਜਿੱਥੇ ਪਿਛਲੀਆਂ ਚੋਣਾਂ ਵਿੱਚ 50% ਤੋਂ ਘੱਟ ਵੋਟਾਂ ਪੋਲ ਹੋਈਆ ਸਨ , ਉੱਥੇ ਵੋਟਰਾਂ ਨੂੰ ਜਾਗਰੂਕ ਕਰਨ ਲਈ ‘ ਆਪਣੇ ਬੂਥ ਨੂੰ ਜਾਣੋ ‘ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਇਸ ਲੜ੍ਹੀ ਦੇ ਤਹਿਤ ਅੱਜ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਬੂਥ ਨੰ: 176 ਅਤੇ 177 ਦੇ ਹਾਜ਼ਰ ਵੋਟਰਾਂ ਨਾਲ ਗੱਲਬਾਤ ਕਰਕੇ ਵੱਡੇ ਪੱਧਰ ਤੇ ਮੱਤ-ਦਾਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਪ੍ਰਸ਼ਾਸਨ ਵੱਲੋਂ 20 ਫ਼ਰਵਰੀ ਨੂੰ ਪੋਲਿੰਗ ਬੂਥਾਂ ਤੇ ਵੋਟਾਂ ਵਾਲੇ ਦਿਨ ਦਿੱਤੀਆਂ ਜਾਣ ਵਾਲ਼ੀਆਂ ਸਹੂਲਤਾਂ , ਵੀ.ਵੀ.ਪੈਟ. ਤੇ ਈ.ਵੀ.ਐਮ ਮਸ਼ੀਨਾਂ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਸ੍ਰੀਮਤੀ ਰਾਜਬੀਰ ਕੌਰ ਵੱਲੋਂ ਹਾਜ਼ਰ ਵੋਟਰਾਂ ਤੋਂ ਪ੍ਰਣ ਲਿਆ ਕਿ ਉਹ ਵੋਟ ਪ੍ਰਤੀਸ਼ਤਾ ਵਧਾਉਣ ਲਈ ਆਪਣਾ ਯੋਗਦਾਨ ਪਾਉਣਗੇ। ਇਸ ਮੌਕੇ ਸ. ਹਰਵਿੰਦਰ ਸਿੰਘ, ਸ. ਧਰਪ੍ਰੀਤ ਸਿੰਘ, ਅਮਨਦੀਪ ਕੌਰ, ਪਰਮਜੀਤ ਕੌਰ, ਹਰਿੰਦਰ ਕੌਰ, ਮਨਜੀਤ ਕੌਰ, ਰਣਜੀਤ ਕੌਰ, ਨਾਜਰ ਸਿੰਘ, ਅਮਰੀਕ ਕੌਰ, ਕੁਲਦੀਪ ਸਿੰਘ ਆਦਿ ਹਾਜ਼ਰ ਸਨ। *

munira salam
munira salam
Editor-in-chief at Salam News Punjab
RELATED ARTICLES
- Advertisment -spot_img

Most Popular

Recent Comments